ਵਿਸਾਖੀ
Vaisakhi
ਜਾਣ-ਪਛਾਣ : ਪੰਜਾਬ ਮੇਲਿਆਂ ਦਾ ਦੇਸ਼ ਹੈ। ਉਂਝ ਤਾਂ ਪੰਜਾਬ ਵਿਚ ਬਹੁਤ ਸਾਰੇ ਤਿਉਹਾਰ, ਮੇਲੇ ਮਨਾਏ ਜਾਂਦੇ ਹਨ ਪਰ ਵਿਸਾਖੀ ਦਾ ਤਿਉਹਾਰ ਉਨ੍ਹਾਂ ਵਿਚੋਂ ਇਕ ਹੈ। ਇਹ 13 ਅਪ੍ਰੈਲ ਨੂੰ ਵਿਸਾਖ ਦੀ ਸੰਗਰਾਂਦ ਵਾਲੇ ਦਿਨ ਮਨਾਇਆ ਜਾਂਦਾ ਹੈ। ਇਸ ਦਾ ਸਬੰਧ ਇਤਿਹਾਸ, ਧਰਮ ਅਤੇ ਸੱਭਿਆਚਾਰ ਨਾਲ ਹੈ। ਇਸ ਦੀ ਮਹਾਨਤਾ ਬਹੁਪੱਖੀ ਹੈ; ਜਿਵੇਂ :
ਸਭਿਆਚਾਰਕ ਮਹੱਤਤਾ : ਇਹ ਤਿਉਹਾਰ ਹਾੜੀ ਦੀ ਫਸਲ (ਭਾਵ ਕਣਕ) ਪੱਕਣ ਦੀ ਖ਼ੁਸ਼ੀ ਵਿਚ ਮਨਾਇਆ ਜਾਂਦਾ ਹੈ। ਇਸ ਨੂੰ ਕਿਸਾਨਾਂ ਦਾ ਮੇਲਾ’ ਵੀ ਕਿਹਾ ਜਾਂਦਾ ਹੈ। ਇਸ ਦਿਨ ਕਿਸਾਨ ਖ਼ੁਸ਼ੀਆਂ ਮਨਾਉਂਦੇ, ਭੰਗੜੇ ਪਾਉਂਦੇ ਤੇ ਮੇਲੇ ਮਨਾਉਂਦੇ ਹਨ। ਕਿਸਾਨਾਂ ਦੇ ਇਨਾਂ ਹਾਵਾਂ-ਭਾਵਾਂ ਦੀ ਤਰਜਮਾਨੀ ਕਰਦਾ ਹੋਇਆ ਧਨੀ ਰਾਮ ਚਾਤ੍ਰਿਕ ਦਾ ਇਹ ਗੀਤ ਬਹੁਤ ਪ੍ਰਸਿੱਧ ਹੈ :
ਤੂੜੀ ਤੰਦ ਸਾਂਭ ਹਾੜੀ ਵੇਚ ਵੱਟ ਕੇ,
ਲੰਬੜਾਂ ਤੇ ਸ਼ਾਹਾਂ ਦੇ ਹਿਸਾਬ ਕੱਟ ਕੇ,
ਪੱਗ ਝੱਗਾ ਚਾਦਰਾ ਨਵਾਂ ਸਿਵਾਇ ਕੇ,
ਸੰਮਾਂ ਵਾਲੀ ਡਾਂਗ ਉੱਤੇ ਤੇਲ ਲਾਇ ਕੇ,
ਕੱਛੇ ਮਾਰ ਵੰਝਲੀ ਅਨੰਦ ਛਾ ਗਿਆ,
ਮਾਰਦਾ ਦਮਾਮੇ ਜੱਟ ਮੇਲੇ ਆ ਗਿਆ।
ਧਾਰਮਕ ਮਹੱਤਤਾ : ਇਹ ਮੇਲਾ ਧਾਰਮਕ ਤੌਰ ‘ਤੇ ਵੀ ਬਹੁਤ ਮਹੱਤਵਪੂਰਨ ਹੈ। ਇਸ ਦਿਨ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਦੇ ਕੇਸਗੜ੍ਹ ਸਥਾਨ ‘ਤੇ ਇਕ ਭਾਰੀ ਦੀਵਾਨ ਬੁਲਾ ਕੇ 13 ਅਪ੍ਰੈਲ, 1699 ਈ: ਨੂੰ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਸੀ।ਇੱਥੇ ਗੁਰੂ ਗੋਬਿੰਦ ਸਿੰਘ ਜੀ ਨੇ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾਇਆ। ਉਨ੍ਹਾਂ ਨੂੰ ਸਿੰਘਾਂ ਦੀ ਉਪਾਧੀ ਦਿੱਤੀ ਤੇ ਫਿਰ ਆਪ ਵੀ ਉਨ੍ਹਾਂ ਤੋਂ ਅੰਮ੍ਰਿਤ ਛਕਿਆ। ਇਸ ਲਈ ਇਹ ਦਿਨ ਖ਼ਾਲਸਾ ਪੰਥ ਦੇ ਸਥਾਪਨਾ ਦਿਵਸ ਵਜੋਂ ਬੜੀ ਧੂਮ-ਧਾਮ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਂਦਾ ਹੈ।
ਇਤਿਹਾਸਕ ਮਹੱਤਤਾ : ਵਿਸਾਖੀ ਦੇ ਮੇਲੇ ਦੀ ਇਤਿਹਾਸਕ ਮਹੱਤਤਾ ਇਹ ਹੈ ਕਿ 13 ਅਪ੍ਰੈਲ, 1919 ਈ: ਨੂੰ ਜਲਿਆਂਵਾਲੇ ਬਾਗ਼ ਅੰਮ੍ਰਿਤਸਰ ਵਿਖੇ ਇਕੱਠੇ ਹੋਏ ਨਿਹੱਥੇ ਭਾਰਤੀਆਂ ਨੂੰ ਜਨਰਲ ਡਾਇਰ ਨੇ ਗੋਲੀਆਂ ਨਾਲ ਭੁੰਨ ਦਿੱਤਾ ਸੀ। ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਵੀ ਇਸ ਦਿਨ ਉਨ੍ਹਾਂ ਦੀ ਯਾਦ ਤਾਜ਼ਾ ਕੀਤੀ ਜਾਂਦੀ ਹੈ। ਇਸ ਵਿਚ ਲਗਪਗ 20,000 ਲੋਕ ਮਾਰੇ ਗਏ ਸਨ। ਕਈ ਲੋਕਾਂ ਨੇ ਖੂਹ ਵਿਚ ਛਾਲ ਮਾਰ ਦਿੱਤੀ ਸੀ। ਇਸੇ ਲਈ ਜਲ੍ਹਿਆਂਵਾਲੇ ਬਾਗ ਵਿਚ ਬਣੇ ਖੂਹ ਨੂੰ ‘ਖੂਨੀ ਖੂਹ ਵੀ ਕਿਹਾ ਜਾਂਦਾ ਹੈ। ਅੱਜ ਵੀ ਜਲਿਆਂਵਾਲੇ ਬਾਗ਼। ਵਿਚ ਗੋਲੀਆਂ ਦੇ ਨਿਸ਼ਾਨ ਹਨ। |
ਮੇਲੇ ਦੀਆਂ ਰੌਣਕਾਂ : ਇਸ ਦਿਨ ਥਾਂ-ਥਾਂ ‘ਤੇ ਮੇਲੇ ਲਗਦੇ ਹਨ। ਮੇਲੇ ਵਿਚ ਬਹੁਤ ਭੀੜ ਹੁੰਦੀ ਹੈ। ਕਈ ਤਰਾਂ ਦੀਆਂ ਦੁਕਾਨਾਂ ਸਜੀਆਂ ਹੁੰਦੀਆਂ ਹਨ। ਖ਼ਾਸ ਤੌਰ ਤੇ ਸ੍ਰੀ ਅਨੰਦਪੁਰ ਸਾਹਿਬ ਵਿਚ ਵਿਸਾਖੀ ਦੇ ਮੇਲੇ ਦੀਆਂ ਰੌਣਕਾਂ ਬਹੁਤ ਜ਼ਿਆਦਾ ਹੁੰਦੀਆਂ ਹਨ।
ਦੀਵਾਨ ਲੱਗਣੇ : ਇਸ ਦਿਨ ਗੁਰਦੁਆਰਿਆਂ ਵਿਚ ਭਾਰੀ ਦੀਵਾਨ ਲਗਦੇ ਹਨ। ਢਾਡੀ ਸਿੰਘ ਯੋਧਿਆਂ ਦੀਆਂ ਵਾਰਾਂ ਗਾਉਂਦੇ ਹਨ। ਇਸ ਮੌਕੇ ‘ਤੇ ਨੇਤਾ ਵੀ ਆਪਣੀਆਂ ਰਾਜਨੀਤਕ ਕਾਨਫ਼ਰੰਸਾਂ ਕਰਦੇ ਹਨ, ਭਾਸ਼ਣ ਦਿੰਦੇ ਹਨ। ਅੱਜ-ਕੱਲ੍ਹ ਦੇ ਮੇਲੇ, ਤਿਉਹਾਰ ਤਾਂ ਸਿਆਸਤ ਦੀ ਭੇਟ ਚੜ੍ਹੇ ਹੋਏ ਹਨ।
ਬਿਕਰਮੀ ਸੰਮਤ ਦੀ ਸ਼ੁਰੂਆਤ : ਇਸ ਦਿਨ ਦੀ ਖ਼ਾਸ ਤੇ ਮਹੱਤਵਪੂਰਨ ਵਿਸ਼ੇਸ਼ਤਾ ਇਹ ਵੀ ਹੈ ਕਿ ਇਸ ਦਿਨ ਬਿਕਰਮੀ ਸੰਮਤ ਬਰ। ਹੁੰਦਾ ਹੈ। ਖ਼ਾਲਸਾ ਸੰਮਤ ਵਿਚ ਇਸ ਨੂੰ ਸਾਲ ਦਾ ਪਹਿਲਾ ਮਹੀਨਾ ਗਿਣਿਆ ਗਿਆ ਹੈ। ਇਸ ਦੇ ਨਾਲ ਗਰਮੀ ਦੀ ਰੁੱਤ ਅਰੰਭ ਹੋ ਜਾਂਦੀ ਹੈ।
ਸਿੱਟਾ : ਅੰਤ ਵਿਚ ਇਹ ਕਿਹਾ ਜਾ ਸਕਦਾ ਹੈ ਕਿ ਵਿਸਾਖੀ ਦਾ ਮੇਲਾ ਹਰ ਪੱਖ ਤੋਂ ਮਹੱਤਵਪੂਰਨ ਹੈ। ਇਸ ਦੀ ਮਹਾਨਤਾ ਨੂੰ ਕਾਇਮ ਰੱਖਣ ਲਈ ਸਾਨੂੰ ਸ਼ਰਧਾ-ਪੂਰਵਕ ਇਸ ਦਿਨ ਨੂੰ ਮਨਾਉਣਾ ਚਾਹੀਦਾ ਹੈ।
This Essay Is Bett helpful to ME beause today is My Paper and mere Notebook te eh nhi c likea Thank
This essay is so helpful
good
This is very helpful for me